ਇਟਲੀ ਦੇ ਮੇਤੇਰਾ ਸ਼ਹਿਰ ਵਿਚ ਵਿੱਚ ਇਕ ਸੜਕ ਹਾਦਸੇ ਵਿੱਚ ਕਾਰ ਤੇ ਟਰੱਕ ਦੀ ਟੱਕਰ ਵਿੱਚ ਚਾਰ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ ਤੇ 6 ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ ਜਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ
10 ਭਾਰਤੀ ਇਕ 7 ਸੀਟਾਂ ਵਾਲੀ ਕਾਰ ਵਿਚ ਸਵਾਰ ਹੋ ਕੇ ਯਾਤਰਾ ਕਰ ਰਹੇ ਹਨ ਤਾਂ ਉਨ੍ਹਾਂ ਦੀ ਕਾਰ ਇੱਕ ਟਰੱਕ ਨਾਲ ਟਕਰਾਅ ਗਈ
ਮਰਨ ਵਾਲਿਆਂ ਦੀ ਪਹਿਚਾਣ ਮਨੋਜ ਕੁਮਾਰ, ਹਰਵਿੰਦਰ ਸਿੰਘ, ਸੁਰਜੀਤ ਸਿੰਘ ਤੇ ਜਸਕਰਨ ਸਿੰਘ ਦੇ ਰੂਪ ਵਿਚ ਹੋਈ ਹੈ
ਭਾਰਤੀ ਦੂਤਾਵਾਸ ਨੇ ਸੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕਰ ਇਸ ਘਟਨਾ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਭਾਰਤੀ ਦੂਤਾਵਾਸ ਨੇ ਕਿਹਾ ਹੈ ਕਿ ਅਸੀਂ ਇਟਲੀ ਦੇ ਅਧਿਕਾਰੀਆ ਨਾਲ ਸੰਪਰਕ ਵਿਚ ਹਾਂ ਅਸੀਂ ਪੀੜਿਤ ਪਰਿਵਾਰਾਂ ਨਾਲ ਸੰਪਰਕ ਵਿਚ ਹਾਂ ਤੇ ਜੋਂ ਵੀ ਮਦਦ ਕਰ ਸਕਦੇ ਹਾਂ ਕਰਾਗੇ