26.7 C
Jalandhar
Saturday, October 18, 2025

ਬੇਅਦਬੀ: ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਵਰੂਪ ਜਾਣ ਬੁੱਝ ਕੀਤੇ ਅਗਨੀ ਭੇਟ, ਆਰੋਪੀ ਗਿਰਫ਼ਤਾਰ

ਜੰਮੂ ਕਸ਼ਮੀਰ ਦੇ ਸਾਭਾ ਕਸਬੇ ਦੇ ਪਿੰਡ ਕੌਲਪੁਰ ਵਿੱਚ ਇੱਕ ਬੇਅਦਬੀ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ

ਜਿੱਥੇ ਗੁਰਦੁਆਰਾ ਸਿੰਘ ਸਭਾ ਵਿਚ ਪਵਿੱਤਰ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਵਰੂਪਾਂ ਨੂੰ ਅਗਨੀ ਭੇਟ ਕਰ ਦਿੱਤੀ ਗਿਆ ਹੈ

ਇਹ ਘਟਨਾ ਅੱਜ ਸਵੇਰੇ ਤਿੰਨ ਵਜੇ ਦੀ ਦੱਸੀ ਜਾਂਦੀ ਹੈ ਮੌਕੇ ਤੇ ਪੁੱਜੀ ਪੁਲਿਸ ਨੇ ਫਾਈਰ ਬ੍ਰਿਗੇਡ ਦੀ ਸਹਾਇਤਾ ਨਾਲ ਅੱਗ ਤੇ ਕਾਬੂ ਪਾਇਆ

ਇਸ ਮੰਦਭਾਗੀ ਘਟਨਾ ਨਾਲ ਸਿੱਖ ਸੰਗਤਾਂ ਤੇ ਸਥਾਨਕ ਹਿੰਦੂ ਭਾਈਚਾਰੇ ਵਿੱਚ ਰੋਸ ਫੈਲ ਗਿਆ ਸਥਾਨਕ ਲੋਕਾਂ ਨੇ ਕਿਹਾ ਕਿ ਮਨਜੀਤ ਸਿੰਘ ਪੁੱਤਰ ਗੁਰਮੁੱਖ ਸਿੰਘ ਨੇ ਜਾਣਬੁੱਝ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਪੁਲਿਸ ਨੇ ਮਨਜੀਤ ਸਿੰਘ ਨੂੰ ਗਿਰਫ਼ਤਾਰ ਕਰ ਲਿਆ ਹੈ

ਸਥਾਨਕ ਲੋਕਾਂ ਨੇ ਸੜਕ ਜਾਮ ਕਰ ਪ੍ਰਦਰਸ਼ਨ ਕੀਤਾ ਤੇ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖਤ ਨਿੰਦਾ ਕੀਤੀ ਤੇ ਕੇਂਦਰ ਤੇ ਜੰਮੂ ਕਸ਼ਮੀਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਜਾਂਚ ਕਰਵਾਈ ਜਾਵੇ ਤੇ ਬੇਅਦਬੀ ਲਈ ਸਖ਼ਤ ਕਾਨੂੰਨ ਬਣਾਏ ਜਾਣ ਦੀ ਮੰਗ ਕੀਤੀ ਤਾਂ ਕਿ ਕੋਈ ਇਦਾ ਦੀ ਹਰਕਤ ਕਰਨ ਤੋਂ ਪਹਿਲਾਂ ਸੌ ਵਾਰ ਸੋਚੇ

ਉਨ੍ਹਾਂ ਨੇ ਲੋਕਾਂ ਨੂੰ ਵੀ ਸ਼ਾਂਤੀ ਬਣਾ ਰੱਖਣ ਦੀ ਅਪੀਲ ਕੀਤੀ

Related Articles

Stay Connected

0FansLike
0FollowersFollow
0SubscribersSubscribe
- Advertisement -spot_img

Latest Articles