ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ‘ਤੇ 15 ਅਕਤੂਬਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਪਹਿਲਾਂ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮੁੱਦਾ ਵੀ ਚਰਚਾ ਵਿੱਚ ਆ ਗਿਆ ਹੈ।
ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮਿਲ ਕੇ ਰਹਿਮ ਦੇ ਆਧਾਰ ‘ਤੇ ਭੁੱਲਰ ਦੀ ਰਿਹਾਈ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭੁੱਲਰ ਪਿਛਲੇ 28 ਸਾਲਾਂ ਤੋਂ ਜੇਲ੍ਹ ਵਿੱਚ ਹੈ ਤੇ 14 ਸਾਲਾਂ ਤੋਂ ਮਾਨਸਿਕ ਬਿਮਾਰੀ ਦਾ ਇਲਾਜ ਕਰਵਾ ਰਿਹਾ ਹੈ।2014 ਵਿੱਚ ਸੁਪਰੀਮ ਕੋਰਟ ਨੇ ਉਸਦੀ ਫਾਂਸੀ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਸੀ ਅਤੇ 2019 ਵਿੱਚ ਕੇਂਦਰ ਸਰਕਾਰ ਨੇ ਉਸਦੀ ਰਿਹਾਈ ਲਈ ਸਹਿਮਤੀ ਵੀ ਦਿੱਤੀ ਸੀ, ਪਰ ਉਹ ਅਜੇ ਤੱਕ ਜੇਲ੍ਹ ਵਿੱਚ ਹੈ।ਆਰ.ਪੀ. ਸਿੰਘ ਨੇ ਕਿਹਾ ਇਹ ਮਾਮਲਾ ਜੁਰਮ ਨਹੀਂ, ਸਗੋਂ ਮਨੁੱਖਤਾ ਅਤੇ ਰਹਿਮ ਨਾਲ ਜੁੜਿਆ ਹੈ, ਇਸ ਲਈ ਸਰਕਾਰ ਨੂੰ ਇਸਦੇ ਮੁੜ ਵਿਚਾਰ ਦੀ ਲੋੜ ਹੈ।