ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸਾਊਦੀ ਅਰਬ ਵਿਚ ਡਰੱਗ ਮਾਮਲੇ ਵਿਚ ਸੁਣਾਈ ਗਈ ਮੌਤ ਦੀ ਸਜ਼ਾ,ਪਰਿਵਾਰ ਦੀ ਕੇਂਦਰ ਤੇ ਪੰਜਾਬ ਸਰਕਾਰ ਨੂੰ ਦਖਲ ਦੇਣ ਦੀ ਕੀਤੀ ਗਈ ਅਪੀਲ

ਪਠਾਨਕੋਟ ਦੇ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਰਹਿਣ ਵਾਲੇ ਇੱਕ ਅੰਮ੍ਰਿਤਧਾਰੀ ਸਿੱਖ ਨੌਜਵਾਨ ਬਲਜਿੰਦਰ ਸਿੰਘ ਨੂੰ ਡਰੱਗ ਕੇਸ ਵਿੱਚ ਫ਼ਾਂਸੀ ਦੀ ਸਜ਼ਾ ਸੁਣਾਈ ਗਈ ਹੈ ਬਲਜਿੰਦਰ ਸਿੰਘ ਜੋਂ ਪਿਛਲੇ ਲਗਭਗ ਤਿੰਨ ਸਾਲਾਂ ਤੋਂ ਡਰੱਗ ਕੇਸ ਵਿੱਚ ਸਾਊਦੀ ਅਰਬ ਦੀ ਜੇਲ੍ਹ ਵਿੱਚ ਬੰਦ ਸੀ ਇਸ ਨੌਜਵਾਨ ਨੂੰ ਤਿੰਨ ਸਾਲ ਪਹਿਲਾਂ ਦੁਬਈ-ਸਾਊਦੀ ਅਰਬ ਸਰਹੱਦ ’ਤੇ ਇੱਕ ਟਰੱਕ ਵਿੱਚੋਂ ਡਰੱਗਜ਼ ਬਰਾਮਦ ਹੋਣ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ।

ਬਲਜਿੰਦਰ ਦੇ ਪਰਿਵਾਰ ਦਾ ਦਾਅਵਾ ਹੈ ਕਿ ਅੰਮ੍ਰਿਤਧਾਰੀ ਬਲਜਿੰਦਰ ਸਿੰਘ ਦਾ ਇਸ ਮਾਮਲੇ ਨਾਲ ਕੋਈ ਸਿੱਧਾ ਸਬੰਧ ਨਹੀਂ ਸੀ ਅਤੇ ਉਸ ਨੂੰ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ। ਪਰਿਵਾਰ ਅਨੁਸਾਰ ਬਲਜਿੰਦਰ ਨੂੰ ਕਿਸੇ ਹੋਰ ਵਿਆਕਤੀ ਨੇ ਇਕ ਪਾਰਸਲ ਜਿਸ ਵਿਚ ਕਿਹਾ ਗਿਆ ਸੀ ਦਆਇਆ ਹਨ ਕਿਸੇ ਜਗ੍ਹਾ ਪਹਾਚੁਣ ਨੂੰ ਦਿੱਤੀਆਂ ਸਨ ਉਸ ਵਿਅਕਤੀ ’ਤੇ ਨਸ਼ਾ ਤਸਕਰੀ ਨਾਲ ਜੁੜੇ ਹੋਣ ਦਾ ਦੋਸ਼ ਸੀ, ਉਹ ਉਨ੍ਹਾਂ ਦਾ ਪੁੱਤਰ ਨਹੀਂ, ਸਗੋਂ ਕੋਈ ਹੋਰ ਵਿਅਕਤੀ ਸੀ। ਪਰਿਵਾਰ ਨੇ ਦੱਸਿਆ ਕਿ ਫਾਂਸੀ ਦੀ ਸਜ਼ਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਮਾਸੂਮ ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਬਲਜਿੰਦਰ ਦੇ ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਤੁਰੰਤ ਦਖ਼ਲ ਦੀ ਮੰਗ ਕਰਦਿਆਂ ਅਪੀਲ ਕੀਤੀ ਹੈ ਕਿ ਕੂਟਨੀਤਿਕ ਪੱਧਰ ’ਤੇ ਸਾਊਦੀ ਅਰਬ ਸਰਕਾਰ ਨਾਲ ਸੰਪਰਕ ਕਰਕੇ ਨੌਜਵਾਨ ਦੀ ਜਾਨ ਬਚਾਉਣ ਲਈ ਹਰ ਸੰਭਵ ਕਾਨੂੰਨੀ ਅਤੇ ਕੂਟਨੀਤਿਕ ਯਤਨ ਕੀਤਾ ਜਾਵੇ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤਰ ਨਿਰਦੋਸ਼ ਹੈ ਅਤੇ ਉਸ ਨੂੰ ਬਿਨਾਂ ਪੂਰੇ ਤੱਥਾਂ ਦੀ ਜਾਂਚ ਦੇ ਸਜ਼ਾ ਦਿੱਤੀ ਜਾ ਰਹੀ ਹੈ।

ਪਰਿਵਾਰ ਨੇ ਸਰਕਾਰਾਂ ਤੋਂ ਅਪੀਲ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਦਖ਼ਲਅੰਦਾਜ਼ੀ ਕਰਕੇ ਫਾਂਸੀ ਦੀ ਕਾਰਵਾਈ ਰੋਕਣ ਅਤੇ ਨੌਜਵਾਨ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਲਈ ਕਦਮ ਚੁੱਕੇ ਜਾਣ।

Related Articles

Stay Connected

0FansLike
0FollowersFollow
0SubscribersSubscribe
- Advertisement -spot_img

Latest Articles