ਪੰਜਾਬ:ਇਸ ਤਰੀਕ ਨੂੰ ਪੂਰੇ ਸੂਬੇ ਵਿਚ ਹੋਇਗਾ ਬਲੈਕ ਆਊਟ, ਵੱਜਣਗੇ ਸਾਇਰਨ

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ 27 ਨਵੰਬਰ ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਡਰਿੱਲ ਕਰਵਾਈ ਜਾਵੇਗੀ। ਇਹ ਮੌਕ ਡਰਿੱਲ ਪੰਜਾਬ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ਤਿਆਰੀਆਂ ’ਚ ਮਜ਼ਬੂਤੀ ਲਿਆਉਣ ਲਈ ਕੀਤੀ ਜਾ ਰਹੀ ਹੈ।

ਮੌਕ ਡਰਿੱਲ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਲਈ ਹਾਈ-ਲੋਅ ਪਿੱਚ ਵਾਲਾ ਸਾਇਰਨ ਵਜਾਇਆ ਜਾਵੇਗਾ। ਇਸ ਦੌਰਾਨ ਸਬੰਧਿਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਮੌਕ ਡਰਿੱਲ ਵਾਲੇ ਖੇਤਰਾਂ ’ਚ ਬਲੈਕਆਊਟ ਕੀਤਾ ਜਾਵੇਗਾ।

 

ਬਲੈਕਆਊਟ ਦੌਰਾਨ ਲੋਕਾਂ ਨੂੰ ਸਾਰੀਆਂ ਗ਼ੈਰ-ਜ਼ਰੂਰੀ ਲਾਈਟਾਂ ਬੰਦ ਕਰਨ ਲਈ ਕਿਹਾ ਜਾਵੇਗਾ, ਜਦ ਕਿ ਇਸ ਦੌਰਾਨ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਮੌਕ ਡਰਿੱਲ ਮੁਕੰਮਲ ਹੋਣ ’ਤੇ ਦੋ ਮਿੰਟ ਲਈ ਤੇਜ਼ ਆਵਾਜ਼ ਵਾਲਾ ਸਾਇਰਨ ਵਜਾ ਕੇ ‘ਆਲ ਕਲੀਅਰ’ ਦਾ ਸੰਕੇਤ ਦਿੱਤਾ ਜਾਵੇਗਾ।

Related Articles

Stay Connected

0FansLike
0FollowersFollow
0SubscribersSubscribe
- Advertisement -spot_img

Latest Articles