ਕਪੂਰਥਲਾ
ਕੁਲਦੀਪ ਸ਼ਰਮਾ
ਕਪੂਰਥਲਾ ਦੇ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਹਜਹਾਨਪੁਰ ਵਿਖੇ ਕੁਝ ਅਣਪਛਾਤੇ ਨਾਕਾਬਪੋਸ਼ ਹਥਿਆਰਬੰਦ ਵਿਅਕਤੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਤੇ ਕਾਂਗਰਸੀ ਆਗੂ ਹਰਜਿੰਦਰ ਸਿੰਘ ਜਿੰਦਾ ’ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ ਇਸ ਹਮਲੇ ‘ਚ ਉਹ ਵਾਲ-ਵਾਲ ਬਚ ਗਏ।
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ਨੇ ਦੱਸਿਆ ਕਿ ਉਹ ਸ਼ਨੀਵਾਰ ਦੀ ਕਰੀਬ ਰਾਤ 8:38 ਘਰ ਦੇ ਬਾਹਰ ਸੈਰ ਕਰ ਰਹੇ ਸਨ
ਤਾਂ ਗਲੀ ਵਿਚ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਬਦਮਾਸ਼ਾਂ ਨੇ ਉਨ੍ਹਾਂ ਤੇ ਤਾਬੜਤੋੜ ਗੋਲੀਆਂ ਚਲਾਈਆਂ ਉਨ੍ਹਾਂ ਨੇ ਉਸ ਵੇਲੇ ਉਥੋਂ ਉਨ੍ਹਾਂ ਨੇ ਮਸਾਂ ਭੱਜ ਕੇ ਆਪਣੀ ਜਾਨ ਬਚਾਈ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸੁਲਤਾਨਪੁਰ ਲੋਧੀ ਦੇ ਏ.ਸੀ.ਪੀ. ਧੀਰੇਂਦਰ ਵਰਮਾ, ਥਾਣਾ ਸੁਲਤਾਨਪੁਰ ਲੋਧੀ ਦੀ ਐੱਸ.ਐੱਚ.ਓ. ਇੰਸਪੈਕਟਰ ਸੋਨਮਦੀਪ ਕੌਰ, ਚੌਕੀ ਇੰਚਾਰਜ ਮਲਕੀਤ ਸਿੰਘ ਪੁਲਸ ਪਾਰਟੀ ਸਮੇਤ ਪਹੁੰਚੇ ਪੁਲੀਸ ਨੂੰ ਮੌਕੇ ਤੋਂ 6 ਖ਼ਾਲੀ ਰੌਂਦ ਵੀ ਬਰਾਮਦ ਹੋਏ ਹਨ ਅਤੇ ਉਕਤ ਵਿਅਕਤੀਆਂ ਦੀ ਸੀ.ਸੀ.ਟੀ.ਵੀ. ਕੈਮਰੇ ’ਚ ਵੀਡੀਓ ਵੀ ਕੈਦ ਹੋਈ ਹੈ।
ਇਸ ਘਟਨਾ ਤੋਂ ਬਾਅਦ ਇਕ ਗੈਂਗਸਟਰ ਜੱਗਾ ਫੁੱਕੀਵੱਲ ਦੀ ਪੋਸਟ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਗੈਂਗਸਟਰ ਦੇ ਉੱਤੇ ਫਿਰੌਤੀਆਂ ਦੇ ਨਾਲ-ਨਾਲ ਹੋਰ ਕਈ ਵੱਖ-ਵੱਖ ਮਾਮਲੇ ਅਲੱਗ-ਅਲੱਗ ਥਾਣਿਆਂ ਵਿਚ ਦਰਜ ਹਨ ਇਹ ਗੈਂਗਸਟਰ ਇਸੇ ਹੀ ਪਿੰਡ ਦਾ ਵਸਨੀਕ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਸ ਪੋਸਟ ਵਿਚ ਨਿੱਜੀ ਰੰਜਿਸ਼ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ।
ਫੇਸਬੁੱਕ ’ਤੇ ਪਾਏ ਗਏ ਸਟੇਟਸ ਵਿਚ ਉਸ ਨੇ ਲਿਖਿਆ, ”ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਦੀ ਫਤਿਹ ਅੱਜ ਜੋ ਸੁਲਤਾਨਪੁਰ ਲੋਧੀ ਵਿਚ ਕਾਂਗਰਸ ਦੇ ਚੇਅਰਮੈਨ ਹਰਜਿੰਦਰ ਸਿੰਘ ਦਾ ਨੁਕਸਾਨ ਹੋਇਆ, ਉਸ ਦੀ ਜ਼ਿੰਮੇਵਾਰੀ ਜੱਗਾ ਫੁੱਕੀਵੱਲ ਚੁੱਕਦਾ ਹੈ। ਇਸ ਨਾਲ ਸਾਡੀ ਪੁਰਾਣੀ ਦੁਸ਼ਮਣੀ ਹੈ, ਇਹ ਕੰਮ ਅਸੀਂ ਕਿਸੇ ਫਿਰੌਤੀ ਦੇ ਚੱਕਰ ਵਿਚ ਨਹੀਂ ਕੀਤਾ। ਅਸੀ ਇਸ ਨੂੰ ਇਸ ਦੀ ਨਵੀਂ ਜੰਮੀ ਧੀ ਕਰਕੇ ਬਕਸ਼ ਦਿੱਤਾ, ਜੇ ਅਸੀ ਇਸ ਦੇ ਘਰ ਜਾ ਸਕਦੇ ਹਾਂ ਤੇ ਅਸੀ ਇਸ ਨੂੰ ਮਾਰ ਵੀ ਸਕਦੇ ਸੀ। ਬਾਕੀ ਇਸ ਦੇ ਸੱਜੇ ਖੱਬੇ ਵਾਲੇ ਧਿਆਨ ਰੱਖਣ।”

