10.6 C
Jalandhar
Thursday, January 15, 2026

ਕੁੰਵਰ ਵਿਜੇ ਪ੍ਰਤਾਪ ਵਲੋਂ ਪੰਜਾਬ ਵਿਧਾਨ ਸਭਾ ਦੀ ਕਮੇਟੀ ਤੋਂ ਦਿੱਤਾ ਅਸਤੀਫਾ ਮੰਨਜ਼ੂਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੀ ਸਬ ਕਮੇਟੀ ਤੋਂ ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ।ਪੰਜਾਬ ਵਿਧਾਨ ਸਭਾ ਦੀ ਕਾਰਜ-ਵਿਧੀ ਅਤੇ ਕਾਰਜ ਸੰਚਾਲਣ ਨਿਯਮਾਂਵਲੀ ਦੇ ਨਿਯਮ 180 ਅਧੀਨ ਕੁੰਵਰ ਵਿਜੈ ਪ੍ਰਤਾਪ ਸਿੰਘ, ਐਮ.ਐਲ.ਏ ਨੂੰ ਅਧੀਨ ਵਿਧਾਨ ਕਮੇਟੀ ਦਾ ਮੈਂਬਰ ਨਾਮਜਦ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਮਿਤੀ 19.08.2025 ਨੂੰ ਕੀਤੀ ਗਈ ਬੇਨਤੀ ਪ੍ਰਵਾਨ ਕਰਦੇ ਹੋਏ ਮਾਣਯੋਗ ਸਪੀਕਰ, ਪੰਜਾਬ ਵਿਧਾਨ ਸਭਾ ਵਲੋਂ ਮਿਤੀ 05.09.2025 ਤੋਂ ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ, ਮਾਨਯੋਗ ਮੈਂਬਰ, ਪੰਜਾਬ ਵਿਧਾਨ ਸਭਾ ਨੂੰ ਅਧੀਨ ਵਿਧਾਨ ਕਮੇਟੀ ਦੇ ਮੈਂਬਰ ਦੀਆਂ ਜਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਗਿਆ ਅਤੇ ਹੁਣ ਉਹ ਪੰਜਾਬ ਵਿਧਾਨ ਸਭਾ ਦੀ ਅਧੀਨ ਵਿਧਾਨ ਕਮੇਟੀ ਦੇ ਮੈਂਬਰ ਨਹੀਂ ਹੋਣਗੇ।

Related Articles

Stay Connected

0FansLike
0FollowersFollow
0SubscribersSubscribe
- Advertisement -spot_img

Latest Articles